menu-icon
Punjabi Story Line
  • Home
  • News
  • Punjab
  • Weather Update: ਪੰਜਾਬ 'ਚ ਮੁੜ ਵਧੇਗੀ ਤਪਸ਼, ਆਉਣ ਵਾਲੇ ਦਿਨਾਂ ਵਿੱਚ ਲੂ ਦਾ ਅਲਰਟ ਜਾਰੀ

Weather Update: ਪੰਜਾਬ 'ਚ ਮੁੜ ਵਧੇਗੀ ਤਪਸ਼, ਆਉਣ ਵਾਲੇ ਦਿਨਾਂ ਵਿੱਚ ਲੂ ਦਾ ਅਲਰਟ ਜਾਰੀ

ਪੰਜਾਬ ਵਿੱਚ ਮੌਸਮ ਇੱਕ ਵਾਰ ਫਿਰ ਗਰਮ ਹੋਣ ਲੱਗਾ ਹੈ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਲਗਭਗ 2 ਡਿਗਰੀ ਸੈਲਸੀਅਸ ਤੋਂ ਵੱਧ ਵਾਧਾ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਗਰਮੀ ਹੋਰ ਵਧ ਸਕਦੀ ਹੈ ਅਤੇ ਕਈ ਇਲਾਕਿਆਂ ਵਿੱਚ ਲੂ ਦਾ ਅਸਰ ਮਹਿਸੂਸ ਕੀਤਾ ਜਾ ਸਕਦਾ ਹੈ।

Date Updated Last Updated : 07 June 2026, 12:01 PM IST
Share:

ਅੰਮ੍ਰਿਤਸਰ: ਪੰਜਾਬ ਵਿੱਚ ਇਨ੍ਹੀਂ ਦਿਨੀ ਗਰਮੀ ਦਾ ਕਹਿਰ ਬਰਪ ਰਿਹਾ ਹੈ। ਇਸੇ ਕੜੀ ਵਿੱਚ ਰਾਜ ਗਰਮੀ ਨਾਲ ਹੋਰ ਭਖੇਗਾ। ਪੰਜਾਬ ਵਿੱਚ ਤਾਪਮਾਨ ਇੱਕ ਵਾਰ ਫਿਰ ਵਧ ਗਿਆ ਹੈ, ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਤਾਪਮਾਨ ਵਿੱਚ 2.2 ਡਿਗਰੀ ਦਾ ਵਾਧਾ ਹੋਇਆ ਹੈ। ਲੂ ਦੇ ਹਾਲਾਤ ਵੀ ਬਣ ਸਕਦੇ ਹਨ। ਮੌਸਮ ਵਿੱਚ ਇਹ ਤਬਦੀਲੀ ਪੱਛਮੀ ਗੜਬੜੀ ਦੇ ਘੱਟਦੇ ਪ੍ਰਭਾਵ ਤੋਂ ਬਾਅਦ ਆਈ ਹੈ। ਮੌਸਮ ਵਿਭਾਗ ਨੇ ਚੇਤਾਵਨੀ ਜਾਰੀ ਕੀਤੀ ਹੈ ਕਿ ਸੋਮਵਾਰ ਤੋਂ ਸੂਬੇ ਵਿੱਚ ਗਰਮੀ ਦੀ ਲਹਿਰ ਵਾਪਸ ਆ ਜਾਵੇਗੀ, ਜਿਸ ਵਿੱਚ ਤੁਰੰਤ ਰਾਹਤ ਦੀ ਕੋਈ ਸੰਭਾਵਨਾ ਨਹੀਂ ਹੈ।

11 ਜੂਨ ਤੱਕ ਤਾਪਮਾਨ ਆਮ ਦੇ ਨੇੜੇ ਰਹਿਣ ਦੀ ਸੰਭਾਵਨਾ

ਮੌਸਮ ਮਾਹਿਰਾਂ ਅਨੁਸਾਰ ਹਫ਼ਤੇ ਦੌਰਾਨ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਤਾਪਮਾਨ ਆਮ ਪੱਧਰ ਦੇ ਨੇੜੇ ਜਾਂ ਕੁਝ ਘੱਟ ਰਹਿ ਸਕਦਾ ਹੈ। ਉੱਤਰੀ ਪੰਜਾਬ ਅਤੇ ਸ਼ਿਵਾਲਿਕ ਪਹਾੜੀ ਲੜੀ ਨਾਲ ਲੱਗਦੇ ਖੇਤਰਾਂ ਵਿੱਚ ਦਿਨ ਦਾ ਤਾਪਮਾਨ 36 ਤੋਂ 38 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਉਮੀਦ ਹੈ।

ਦੂਜੇ ਪਾਸੇ ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ਵਰਗੇ ਦੱਖਣੀ ਅਤੇ ਦੱਖਣ-ਪੱਛਮੀ ਜ਼ਿਲ੍ਹਿਆਂ ਵਿੱਚ ਤਾਪਮਾਨ 40 ਤੋਂ 42 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਸੂਬੇ ਦੇ ਹੋਰ ਕਈ ਇਲਾਕਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 38 ਤੋਂ 40 ਡਿਗਰੀ ਸੈਲਸੀਅਸ ਦੇ ਦਰਮਿਆਨ ਰਹਿਣ ਦਾ ਅਨੁਮਾਨ ਹੈ।

ਲੂ ਨੂੰ ਲੈ ਕੇ ਜਾਰੀ ਹੋਇਆ ਅਲਰਟ  

ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਲਈ ਲੂ ਸਬੰਧੀ ਚੇਤਾਵਨੀ ਜਾਰੀ ਕੀਤੀ ਹੈ। ਹਾਲਾਂਕਿ ਐਤਵਾਰ ਨੂੰ ਮੌਸਮ ਆਮ ਰਹਿਣ ਦੀ ਸੰਭਾਵਨਾ ਹੈ, ਪਰ ਸੋਮਵਾਰ ਤੋਂ ਗਰਮੀ ਦਾ ਪ੍ਰਭਾਵ ਵਧ ਸਕਦਾ ਹੈ।

ਆਉਣ ਵਾਲੇ ਦਿਨਾਂ ਦਾ ਤਾਪਮਾਨ-

7 ਜੂਨ:
ਸੂਬੇ ਭਰ ਵਿੱਚ ਮੌਸਮ ਆਮ ਰਹਿਣ ਦੀ ਸੰਭਾਵਨਾ ਹੈ ਅਤੇ ਕਿਸੇ ਵੀ ਤਰ੍ਹਾਂ ਦਾ ਮੌਸਮੀ ਅਲਰਟ ਜਾਰੀ ਨਹੀਂ ਕੀਤਾ ਗਿਆ।

8 ਜੂਨ:
ਤਾਪਮਾਨ ਵਿੱਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ। ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ਲਈ ਲੂ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

9 ਜੂਨ:
ਲੂ ਦਾ ਪ੍ਰਭਾਵ ਹੋਰ ਵਧਣ ਦੀ ਸੰਭਾਵਨਾ ਹੈ। ਉਪਰੋਕਤ ਜ਼ਿਲ੍ਹਿਆਂ ਤੋਂ ਇਲਾਵਾ ਫਿਰੋਜ਼ਪੁਰ, ਮੋਗਾ, ਫਰੀਦਕੋਟ, ਬਰਨਾਲਾ ਅਤੇ ਸੰਗਰੂਰ ਵਿੱਚ ਵੀ ਯੈਲੋ ਅਲਰਟ ਲਾਗੂ ਰਹਿ ਸਕਦਾ ਹੈ।

10 ਜੂਨ:
ਮੌਸਮ ਵਿਭਾਗ ਨੇ ਪੂਰੇ ਪੰਜਾਬ ਲਈ ਲੂ ਦਾ ਯੈਲੋ ਅਲਰਟ ਜਾਰੀ ਕੀਤਾ ਹੈ ਅਤੇ ਲੋਕਾਂ ਨੂੰ ਦੁਪਹਿਰ ਦੇ ਸਮੇਂ ਬੇਲੋੜੀ ਘਰੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਹੈ।

ਕਈ ਜ਼ਿਲ੍ਹਿਆਂ ਵਿੱਚ 40 ਡਿਗਰੀ ਤੋਂ ਪਾਰ ਹੋਇਆ ਤਾਪਮਾਨ


ਬਠਿੰਡਾ ਵਿੱਚ ਸਭ ਤੋਂ ਵੱਧ 41.6 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਫਾਜ਼ਿਲਕਾ ਵਿੱਚ 41.1 ਡਿਗਰੀ, ਪਟਿਆਲਾ ਅਤੇ ਫਰੀਦਕੋਟ ਵਿੱਚ 41 ਡਿਗਰੀ ਸੈਲਸੀਅਸ ਤਾਪਮਾਨ ਰਿਕਾਰਡ ਕੀਤਾ ਗਿਆ।

ਲੁਧਿਆਣਾ ਵਿੱਚ 40.4 ਡਿਗਰੀ, ਚੰਡੀਗੜ੍ਹ ਵਿੱਚ 39 ਡਿਗਰੀ ਅਤੇ ਫਿਰੋਜ਼ਪੁਰ ਵਿੱਚ 39.6 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੀਂਹ ਨਹੀਂ ਪਿਆ, ਜਦਕਿ ਪਠਾਨਕੋਟ ਦੇ ਥੀਨ ਡੈਮ ਖੇਤਰ ਵਿੱਚ ਹਲਕੀ ਵਰਖਾ ਦਰਜ ਕੀਤੀ ਗਈ ਹੈ।
 

Recent News