Weather Update: 19 ਮਈ ਤੋਂ ਬਦਲੇਗਾ ਪੰਜਾਬ ਵਿੱਚ ਮੌਸਮ,ਤਾਪਮਾਨ ’ਚ ਆਈ ਮਾਮੂਲੀ ਗਿਰਾਵਟ

ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਰਾਜ ਦਾ ਔਸਤ ਵੱਧ ਤੋਂ ਵੱਧ ਤਾਪਮਾਨ ਆਮ ਦੇ ਆਸ-ਪਾਸ ਰਿਹਾ, ਹਾਲਾਂਕਿ ਕੱਲ੍ਹ ਦੇ ਮੁਕਾਬਲੇ ਇਸ ਵਿੱਚ 0.6 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 45.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਸੂਬੇ ਵਿੱਚ ਸਭ ਤੋਂ ਵੱਧ ਹੈ।

Share:

Weather Update: ਹਿਮਾਚਲ ਪ੍ਰਦੇਸ਼ ਦੀ ਸਰਹੱਦ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਤੋਂ ਬਾਅਦ, ਪੰਜਾਬ ਦਾ ਮੌਸਮ ਵੀ ਬਦਲ ਗਿਆ ਹੈ। ਭਾਰਤੀ ਮੌਸਮ ਵਿਭਾਗ (IMD) ਚੰਡੀਗੜ੍ਹ ਕੇਂਦਰ ਵੱਲੋਂ ਜਾਰੀ ਰਿਪੋਰਟ ਅਨੁਸਾਰ, ਅਗਲੇ ਪੰਜ ਦਿਨਾਂ ਲਈ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ, ਗਰਜ ਅਤੇ ਬਿਜਲੀ ਡਿੱਗਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਸ ਦੇ ਨਾਲ ਹੀ ਕੱਲ੍ਹ ਸ਼ਾਮ ਕੁਝ ਜ਼ਿਲ੍ਹਿਆਂ ਵਿੱਚ ਹੋਈ ਬਾਰਿਸ਼ ਤੋਂ ਬਾਅਦ ਲੋਕਾਂ ਨੂੰ ਰਾਹਤ ਮਿਲੀ।

ਬਠਿੰਡਾ ਵਿੱਚ ਤਾਪਮਾਨ 45 ਡਿਗਰੀ

ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਰਾਜ ਦਾ ਔਸਤ ਵੱਧ ਤੋਂ ਵੱਧ ਤਾਪਮਾਨ ਆਮ ਦੇ ਆਸ-ਪਾਸ ਰਿਹਾ, ਹਾਲਾਂਕਿ ਕੱਲ੍ਹ ਦੇ ਮੁਕਾਬਲੇ ਇਸ ਵਿੱਚ 0.6 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 45.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਸੂਬੇ ਵਿੱਚ ਸਭ ਤੋਂ ਵੱਧ ਹੈ। ਚੰਡੀਗੜ੍ਹ ਸ਼ਹਿਰ ਦਾ ਤਾਪਮਾਨ 39.0 ਡਿਗਰੀ ਸੈਲਸੀਅਸ ਸੀ, ਜਦੋਂ ਕਿ ਅੰਮ੍ਰਿਤਸਰ ਵਿੱਚ 41.3 ਡਿਗਰੀ ਸੈਲਸੀਅਸ ਅਤੇ ਲੁਧਿਆਣਾ ਵਿੱਚ 41.0 ਡਿਗਰੀ ਸੈਲਸੀਅਸ ਸੀ। ਫਰੀਦਕੋਟ, ਰੋਪੜ ਅਤੇ ਪਟਿਆਲਾ ਵਰਗੇ ਜ਼ਿਲ੍ਹਿਆਂ ਵਿੱਚ ਵੀ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਉੱਪਰ ਦਰਜ ਕੀਤਾ ਗਿਆ।

19 ਮਈ ਨੂੰ ਮੌਸਮ ਖਰਾਬ ਹੋਣ ਦੀ ਚੇਤਾਵਨੀ

17 ਮਈ ਨੂੰ ਪੰਜਾਬ ਭਰ ਵਿੱਚ ਕੋਈ ਚੇਤਾਵਨੀ ਨਹੀਂ, ਮੌਸਮ ਆਮ ਰਹੇਗਾ। ਉੱਥੇ ਹੀ 18 ਮਈ ਸਾਰੇ ਜ਼ਿਲ੍ਹਿਆਂ ਵਿੱਚ ਮੌਸਮ ਦਾ ਕੋਈ ਖ਼ਤਰਾ ਨਹੀਂ। 19 ਮਈ ਨੂੰ ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਫਿਰ ਤੋਂ ਗਰਜ ਅਤੇ ਬਿਜਲੀ ਡਿੱਗਣ ਦੀ ਚੇਤਾਵਨੀ। 20 ਮਈ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਮੋਹਾਲੀ ਜ਼ਿਲ੍ਹਿਆਂ ਵਿੱਚ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ।

ਪੰਜਾਬ ਦੇ ਸ਼ਹਿਰਾਂ ਦਾ ਮੌਸਮ

ਅੰਮ੍ਰਿਤਸਰ ਵਿੱਚ ਅੱਜ ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ 25 ਤੋਂ 43 ਡਿਗਰੀ ਦੇ ਵਿਚਕਾਰ ਦਰਜ ਕੀਤਾ ਜਾ ਸਕਦਾ ਹੈ। ਜਲੰਧਰ ਵਿੱਚ ਅੱਜ ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ 23 ਤੋਂ 42 ਡਿਗਰੀ ਦੇ ਵਿਚਕਾਰ ਦਰਜ ਕੀਤਾ ਜਾ ਸਕਦਾ ਹੈ। ਲੁਧਿਆਣ ਵਿੱਚ ਅੱਜ ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ 25 ਤੋਂ 44 ਡਿਗਰੀ ਦੇ ਵਿਚਕਾਰ ਦਰਜ ਕੀਤਾ ਜਾ ਸਕਦਾ ਹੈ। ਪਟਿਆਲਾ ਵਿੱਚ ਅੱਜ ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ 27 ਤੋਂ 43 ਡਿਗਰੀ ਦੇ ਵਿਚਕਾਰ ਦਰਜ ਕੀਤਾ ਜਾ ਸਕਦਾ ਹੈ। ਮੋਹਾਲੀ  ਵਿੱਚ ਅੱਜ ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ ਵਿੱਚ ਥੋੜ੍ਹਾ ਜਿਹਾ ਵਾਧਾ ਹੋਵੇਗਾ। ਤਾਪਮਾਨ 28 ਤੋਂ 42 ਡਿਗਰੀ ਦੇ ਵਿਚਕਾਰ ਦਰਜ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ