menu-icon
Punjabi Story Line
  • Home
  • News
  • Punjab
  • Weather Update: ਵੈਸਟਰਨ ਡਿਸਟਰਬੈਂਸ ਸਰਗਰਮ,ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ,ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਤੂਫ਼ਾਨ ਅਤੇ ਮੀਂਹ ਦੀ ਚੇਤਾਵਨੀ

Weather Update: ਵੈਸਟਰਨ ਡਿਸਟਰਬੈਂਸ ਸਰਗਰਮ,ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ,ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਤੂਫ਼ਾਨ ਅਤੇ ਮੀਂਹ ਦੀ ਚੇਤਾਵਨੀ

ਭਾਰਤੀ ਮੌਸਮ ਵਿਭਾਗ (IMD) ਵੱਲੋਂ ਜਾਰੀ ਚੇਤਾਵਨੀ ਦੇ ਅਨੁਸਾਰ, ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅਗਲੇ ਪੰਜ ਦਿਨਾਂ ਵਿੱਚ ਤੇਜ਼ ਹਵਾਵਾਂ (40-60 ਕਿਲੋਮੀਟਰ ਪ੍ਰਤੀ ਘੰਟਾ) ਅਤੇ ਗਰਜ-ਤੂਫ਼ਾਨ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 39.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਰਾਜ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤਾਪਮਾਨ 33 ਤੋਂ 36 ਡਿਗਰੀ ਸੈਲਸੀਅਸ ਦੇ ਵਿਚਕਾਰ ਰਿਹਾ।

Date Updated Last Updated : 04 May 2025, 07:36 AM IST
Share:

Weather Update: ਵੈਸਟਰਨ ਡਿਸਟਰਬੈਂਸ  ਨੇ ਪੰਜਾਬ ਦੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ। ਪੰਜਾਬ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 2.1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ, ਪਰ ਫਿਰ ਵੀ ਇਹ ਆਮ ਨਾਲੋਂ 3.1 ਡਿਗਰੀ ਸੈਲਸੀਅਸ ਘੱਟ ਰਿਹਾ। ਅੱਜ ਵੀ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਤੂਫ਼ਾਨ, ਤੇਜ਼ ਹਵਾਵਾਂ ਅਤੇ ਮੀਂਹ ਸਬੰਧੀ ਸੰਤਰੀ ਅਤੇ ਪੀਲੇ ਅਲਰਟ ਜਾਰੀ ਕੀਤੇ ਗਏ ਹਨ। ਅਗਲੇ 6 ਦਿਨਾਂ ਤੱਕ ਪੰਜਾਬ ਵਿੱਚ ਵੀ ਇਸੇ ਤਰ੍ਹਾਂ ਦਾ ਮੌਸਮ ਰਹਿਣ ਦੀ ਉਮੀਦ ਹੈ।

ਬਠਿੰਡਾਂ ਵਿੱਚ ਰਿਹਾ ਸਭ ਤੋਂ ਜ਼ਿਆਦਾ ਤਾਪਮਾਨ

ਪੰਜਾਬ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 39.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਰਾਜ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤਾਪਮਾਨ 33 ਤੋਂ 36 ਡਿਗਰੀ ਸੈਲਸੀਅਸ ਦੇ ਵਿਚਕਾਰ ਰਿਹਾ। ਅੰਮ੍ਰਿਤਸਰ ਵਿੱਚ ਤਾਪਮਾਨ 33.5 ਡਿਗਰੀ ਸੈਲਸੀਅਸ, ਪਟਿਆਲਾ ਵਿੱਚ 35.5 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ 34.6 ਡਿਗਰੀ ਸੈਲਸੀਅਸ ਅਤੇ ਬਠਿੰਡਾ ਵਿੱਚ 39.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਭਾਰਤੀ ਮੌਸਮ ਵਿਭਾਗ (IMD) ਵੱਲੋਂ ਜਾਰੀ ਚੇਤਾਵਨੀ ਦੇ ਅਨੁਸਾਰ, ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅਗਲੇ ਪੰਜ ਦਿਨਾਂ ਵਿੱਚ ਤੇਜ਼ ਹਵਾਵਾਂ (40-60 ਕਿਲੋਮੀਟਰ ਪ੍ਰਤੀ ਘੰਟਾ) ਅਤੇ ਗਰਜ-ਤੂਫ਼ਾਨ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।

ਇੰਨਾਂ ਜ਼ਿਲ੍ਹਿਆਂ ਵਿੱਚ ਅੱਜ ਲਈ ਯੈਲੋ ਅਲਰਟ

ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਮੋਹਾਲੀ, ਪਟਿਆਲਾ, ਮਾਨਸਾ, ਫਾਜ਼ਿਲਕਾ, ਮੁਕਤਸਰ ਅਤੇ ਬਠਿੰਡਾ ਜ਼ਿਲਿਆਂ 'ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 5 ਮਈ: ਪਠਾਨਕੋਟ, ਹੁਸ਼ਿਆਰਪੁਰ, ਮੋਹਾਲੀ ਅਤੇ ਰੂਪਨਗਰ ਵਿੱਚ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਅੰਮ੍ਰਿਤਸਰ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਲੁਧਿਆਣਾ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਪਟਿਆਲਾ, ਸੰਗਰੂਰ, ਬਰਨਾਲਾ, ਬਠਿੰਡਾ ਅਤੇ ਮਾਨਸਾ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
6-7 ਮਈ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ।

ਪੰਜਾਬ ਦੇ ਪ੍ਰਮੁੱਖ ਸ਼ਹਿਰਾਂ ਦਾ ਮੌਸਮ

ਅੰਮ੍ਰਿਤਸਰ ਵਿੱਚ ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ 20 ਤੋਂ 36 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ। ਜਲੰਧਰ ਵਿੱਚ ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ 20 ਤੋਂ 36 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ। ਲੁਧਿਆਣਾ ਵਿੱਚ ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ 19.9 ਤੋਂ 34.7 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ। ਪਟਿਆਲਾ ਵਿੱਚ ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ 21 ਤੋਂ 35 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ। ਮੋਹਾਲੀ ਵਿੱਚ ਅੰਸ਼ਕ ਤੌਰ 'ਤੇ ਬੱਦਲਵਾਈ ਰਹੇਗੀ। ਤਾਪਮਾਨ 22 ਤੋਂ 35.1 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ।

Recent News