Weather Update: ਪੱਛਮੀ ਗੜਬੜੀ ਅੱਜ ਤੋਂ ਚੰਡੀਗੜ੍ਹ ਅਤੇ ਇਸਦੇ ਆਸਪਾਸ ਦੇ ਇਲਾਕਿਆਂ ਵਿੱਚ ਸਰਗਰਮ ਹੋਵੇਗੀ ਜਿਸਦਾ ਅਸਰ ਐਤਵਾਰ ਤੋਂ ਦਿਖਣਾ ਸ਼ੁਰੂ ਹੋ ਜਾਵੇਗਾ। ਇਸ ਕਾਰਨ ਐਤਵਾਰ ਨੂੰ ਸ਼ਹਿਰ ਵਿੱਚ ਹਲਕੀ ਬੱਦਲਵਾਈ ਹੋ ਸਕਦੀ ਹੈ। 20 ਫਰਵਰੀ ਨੂੰ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਦੇ ਨਾਲ ਬੱਦਲ ਛਾਏ ਰਹਿਣਗੇ ਅਤੇ ਇਸ ਤੋਂ ਬਾਅਦ 21 ਅਤੇ 22 ਫਰਵਰੀ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ।
2 ਤੋਂ 3 ਡਿਗਰੀ ਸੈਲਸੀਅਸ ਹੇਠਾਂ ਆ ਸਕਦਾ ਹੈ ਤਾਪਮਾਨ
ਵੈਸਟਰਨ ਡਿਸਟਰਬੈਂਸ ਕਾਰਨ ਬੱਦਲਵਾਈ ਅਤੇ ਮੀਂਹ ਕਾਰਨ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 2 ਤੋਂ 3 ਡਿਗਰੀ ਸੈਲਸੀਅਸ ਹੇਠਾਂ ਆ ਸਕਦਾ ਹੈ। ਸ਼ੁੱਕਰਵਾਰ ਸਵੇਰ ਤੋਂ ਹੀ ਸ਼ਹਿਰ ਵਿੱਚ ਚੰਗੀ ਧੁੱਪ ਨਿਕਲੀ ਜਿਸ ਕਾਰਨ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 24.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜੋ ਕਿ ਆਮ ਨਾਲੋਂ ਦੋ ਡਿਗਰੀ ਵੱਧ ਸੀ। ਇਸਦੇ ਨਾਲ ਹੀ ਘੱਟੋ-ਘੱਟ ਤਾਪਮਾਨ 8.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਦੋ ਡਿਗਰੀ ਘੱਟ ਸੀ। ਅੱਜ ਦਾ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 9 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।