menu-icon
Punjabi Story Line
  • Home
  • News
  • Punjab
  • Weather Update: ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ,ਬਾਰਿਸ਼ ਕਾਰਨ ਤਾਪਮਾਨ ਵਿੱਚ 3.2 ਡਿਗਰੀ ਦੀ ਗਿਰਾਵਟ

Weather Update: ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ,ਬਾਰਿਸ਼ ਕਾਰਨ ਤਾਪਮਾਨ ਵਿੱਚ 3.2 ਡਿਗਰੀ ਦੀ ਗਿਰਾਵਟ

31 ਮਈ ਤੋਂ ਲੈ ਕੇ 3 ਜੂਨ ਤੱਕ ਕੋਈ ਵੀ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਹੈ। ਹਿਮਾਚਲ ਦੇ ਨਾਲ ਲੱਗਦੇ ਇਲਾਕਿਆਂ ਜਿਵੇਂ ਕਿ ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਪਠਾਨਕੋਟ, ਅੰਮ੍ਰਿਤਸਰ, ਰੂਪਨਗਰ ਅਤੇ ਮੋਹਾਲੀ ਵਿੱਚ ਹਲਕੀਆਂ ਗਤੀਵਿਧੀਆਂ ਹੋਣ ਦੀ ਸੰਭਾਵਨਾ ਹੈ।

Date Updated Last Updated : 31 May 2025, 07:49 AM IST
Share:

Weather Update: ਭਾਰਤੀ ਮੌਸਮ ਵਿਭਾਗ ਨੇ ਅੱਜ ਪੰਜਾਬ ਵਿੱਚ ਵੀ ਮੌਸਮ ਸੰਬੰਧੀ ਯੈਲੋ ਅਲਰਟ ਜਾਰੀ ਕੀਤਾ ਹੈ। ਹਿਮਾਚਲ ਪ੍ਰਦੇਸ਼ ਨਾਲ ਲੱਗਦੇ 7 ਜ਼ਿਲ੍ਹਿਆਂ ਵਿੱਚ ਮੀਂਹ ਅਤੇ ਹਨੇਰੀ ਝੱਖੜ ਚੱਲਣ ਦੀ ਸੰਭਾਵਨਾ ਹੈ। ਕੱਲ੍ਹ ਸੂਬੇ ਵਿੱਚ ਕਈ ਥਾਵਾਂ ਤੇ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਤੋਂ ਬਾਅਦ ਵੱਧ ਤੋਂ ਵੱਧ ਤਾਪਮਾਨ ਔਸਤਨ 3.2 ਡਿਗਰੀ ਸੈਲਸੀਅਸ ਡਿੱਗ ਗਿਆ ਹੈ, ਜੋ ਕਿ ਆਮ ਨਾਲੋਂ ਘੱਟ ਹੈ।

ਸੂਬੇ ਦੇ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 40 ਤੋਂ ਪਾਰ

ਸੂਬੇ ਦੇ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 40 ਨੂੰ ਟੱਪ ਗਿਆ ਸੀ ਹੁਣ ਇੱਕ ਵਾਰ ਫਿਰ ਤਾਪਮਾਨ 40 ਡਿਗਰੀ ਤੋਂ ਥੱਲੇ ਆ ਗਿਆ ਹੈ। ਸੂਬੇ ਦੇ ਸ਼ਹਿਰ ਸਮਰਾਲਾ ਵਿੱਚ ਸਭ ਤੋਂ ਵੱਧ ਤਾਪਮਾਨ 40.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

31 ਮਈ ਤੋਂ 3 ਜੂਨ ਤੱਕ ਬਹੁਤਾ ਬਦਲਾਅ ਨਹੀਂ

31 ਮਈ ਤੋਂ ਲੈ ਕੇ 3 ਜੂਨ ਤੱਕ ਕੋਈ ਵੀ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਹੈ। ਹਿਮਾਚਲ ਦੇ ਨਾਲ ਲੱਗਦੇ ਇਲਾਕਿਆਂ ਜਿਵੇਂ ਕਿ ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਪਠਾਨਕੋਟ, ਅੰਮ੍ਰਿਤਸਰ, ਰੂਪਨਗਰ ਅਤੇ ਮੋਹਾਲੀ ਵਿੱਚ ਹਲਕੀਆਂ ਗਤੀਵਿਧੀਆਂ ਹੋਣ ਦੀ ਸੰਭਾਵਨਾ ਹੈ। ਜਿਸਦਾ ਪ੍ਰਭਾਵ 3 ਜੂਨ ਤੱਕ ਸੂਬੇ ਦੇ ਕੁਝ ਜ਼ਿਲ੍ਹਿਆਂ ਵਿੱਚ ਦੇਖਣ ਨੂੰ ਮਿਲੇਗਾ।

ਅੱਜ ਪੰਜਾਬ ਦੇ ਸ਼ਹਿਰਾਂ ਦਾ ਮੌਸਮ

ਅੰਮ੍ਰਿਤਸਰ ਵਿੱਚ ਅੰਸ਼ਕ ਤੌਰ 'ਤੇ ਬੱਦਲਵਾਈ ਰਹਿਣ ਦੀ ਉਮੀਦ ਹੈ। ਤਾਪਮਾਨ 28 ਤੋਂ 41 ਡਿਗਰੀ ਦੇ ਵਿਚਕਾਰ ਰਹੇਗਾ। ਜਲੰਧਰ ਵਿੱਚ ਵੀ ਅੰਸ਼ਕ ਤੌਰ 'ਤੇ ਬੱਦਲਵਾਈ ਰਹਿਣ ਦੀ ਉਮੀਦ ਹੈ। ਤਾਪਮਾਨ 24 ਤੋਂ 37 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। ਲੁਧਿਆਣਾ ਵਿੱਚ ਅੰਸ਼ਕ ਤੌਰ 'ਤੇ ਬੱਦਲਵਾਈ ਰਹਿਣ ਦੀ ਉਮੀਦ ਹੈ। ਤਾਪਮਾਨ 28 ਤੋਂ 41 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। ਪਟਿਆਲਾ ਵਿੱਚ ਅੰਸ਼ਕ ਤੌਰ 'ਤੇ ਬੱਦਲਵਾਈ ਰਹਿਣ ਦੀ ਉਮੀਦ ਹੈ। ਤਾਪਮਾਨ 28 ਤੋਂ 39 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। ਮੋਹਾਲੀ ਵਿੱਚ ਅੰਸ਼ਕ ਤੌਰ 'ਤੇ ਬੱਦਲਵਾਈ ਰਹਿਣ ਦੀ ਉਮੀਦ ਹੈ, ਮੀਂਹ ਦੀ ਵੀ ਉਮੀਦ ਹੈ। ਤਾਪਮਾਨ 27 ਤੋਂ 37 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

Recent News