menu-icon
Punjabi Story Line
  • Home
  • News
  • Punjab
  • Weather update: ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਧੁੰਦ ਦਾ ਯੈਲੋ ਅਲਰਟ ਜਾਰੀ, ਕੱਲ੍ਹ ਤੋਂ ਤਾਪਮਾਨ ਵਧਣ ਦੀ ਸੰਭਾਵਨਾ

Weather update: ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਧੁੰਦ ਦਾ ਯੈਲੋ ਅਲਰਟ ਜਾਰੀ, ਕੱਲ੍ਹ ਤੋਂ ਤਾਪਮਾਨ ਵਧਣ ਦੀ ਸੰਭਾਵਨਾ

ਜਦੋਂ ਕਿ ਦੂਜੀ ਪੱਛਮੀ ਗੜਬੜੀ 1 ਫਰਵਰੀ ਤੋਂ ਸਰਗਰਮ ਹੋ ਰਹੀ ਹੈ। ਇਸਦਾ ਪ੍ਰਭਾਵ ਪਹਾੜੀ ਇਲਾਕਿਆਂ ਵਿੱਚ ਸਭ ਤੋਂ ਵੱਧ ਦੇਖਣ ਨੂੰ ਮਿਲੇਗਾ। ਇਸ ਸਮੇਂ ਦੌਰਾਨ, ਘੱਟੋ-ਘੱਟ ਤਾਪਮਾਨ ਵਿੱਚ ਵਾਧਾ ਸੰਭਵ ਹੈ।

Date Updated Last Updated : 28 January 2025, 07:09 AM IST
Share:

Weather update: ਮੌਸਮ ਵਿਭਾਗ ਨੇ ਪੰਜਾਬ ਵਿੱਚ ਅੱਜ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ ਪਰ ਇਸਦਾ ਪ੍ਰਭਾਵ ਸਿਰਫ਼ ਅੱਜ ਤੱਕ ਸੀਮਤ ਰਹੇਗਾ। 29 ਜਨਵਰੀ ਤੋਂ ਸਵੇਰੇ ਠੰਢ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ ਅਤੇ ਤਾਪਮਾਨ 2 ਤੋਂ 3 ਡਿਗਰੀ ਵਧ ਸਕਦਾ ਹੈ। ਮੌਸਮ ਵਿਭਾਗ ਦੇ ਅਨੁਸਾਰ 29 ਜਨਵਰੀ ਅਤੇ 1 ਫਰਵਰੀ ਨੂੰ ਦੋ ਪੱਛਮੀ ਗੜਬੜੀਆਂ ਸਰਗਰਮ ਹੋ ਰਹੀਆਂ ਹਨ। ਇਸਦਾ ਪ੍ਰਭਾਵ ਪਹਾੜੀ ਇਲਾਕਿਆਂ ਵਿੱਚ ਦਿਖਾਈ ਦੇਵੇਗਾ।

ਇੰਨਾਂ ਜ਼ਿਲ੍ਹਿਆਂ ਵਿੱਚ ਜਾਰੀ ਕੀਤਾ ਗਿਆ ਅਲਰਟ

ਮੌਸਮ ਵਿਗਿਆਨ ਕੇਂਦਰ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਅੱਜ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ ਅਤੇ ਮੋਗਾ ਵਿੱਚ ਸ਼ੀਤ ਲਹਿਰ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਸ ਦੇ ਨਾਲ ਹੀ ਐਸਏਐਸ ਨਗਰ, ਪਟਿਆਲਾ, ਰੂਪਨਗਰ, ਫਤਿਹਗੜ੍ਹ ਸਾਹਿਬ, ਲੁਧਿਆਣਾ, ਜਲੰਧਰ, ਕਪੂਰਥਲਾ, ਨਵਾਂਸ਼ਹਿਰ, ਹੁਸ਼ਿਆਰਪੁਰ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਇਹ ਚੇਤਾਵਨੀ ਸਿਰਫ਼ ਅੱਜ ਤੱਕ ਹੀ ਰਹੇਗੀ। 29 ਜਨਵਰੀ ਤੋਂ ਤਾਪਮਾਨ 3 ਡਿਗਰੀ ਵਧ ਸਕਦਾ ਹੈ ਅਤੇ ਲੋਕਾਂ ਨੂੰ ਠੰਢ ਦੀ ਲਹਿਰ ਤੋਂ ਰਾਹਤ ਮਿਲਣ ਦੀ ਉਮੀਦ ਹੈ।

ਪੱਛਮੀ ਗੜਬੜ ਦਾ ਪ੍ਰਭਾਵ ਪਹਾੜਾ ਤੇ ਜ਼ਿਆਦਾ ਦੇਖਣ ਨੂੰ ਮਿਲੇਗਾ

29 ਜਨਵਰੀ ਦੀ ਰਾਤ ਤੋਂ ਪੱਛਮੀ ਗੜਬੜ ਸਰਗਰਮ ਹੋ ਰਹੀ ਹੈ। ਇਸਦਾ ਪ੍ਰਭਾਵ ਹਿਮਾਚਲ ਦੇ ਪਹਾੜਾਂ 'ਤੇ ਪਵੇਗਾ। ਇਸਦਾ ਹਲਕਾ ਪ੍ਰਭਾਵ ਮੈਦਾਨੀ ਇਲਾਕਿਆਂ ਵਿੱਚ ਵੀ ਦੇਖਿਆ ਜਾ ਸਕਦਾ ਹੈ। ਇਸ ਪੱਛਮੀ ਗੜਬੜ ਦੇ ਸਰਗਰਮ ਹੋਣ ਤੋਂ ਬਾਅਦ, 30, 31 ਜਨਵਰੀ ਅਤੇ 1 ਫਰਵਰੀ ਨੂੰ ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ ਮੀਂਹ ਅਤੇ ਬੂੰਦਾ-ਬਾਂਦੀ ਦੀ ਸੰਭਾਵਨਾ ਹੈ।

Recent News