menu-icon
Punjabi Story Line
  • Home
  • News
  • Punjab
  • Punjab Weather: ਮੀਂਹ ਤੋਂ ਬਾਅਦ ਤਾਪਮਾਨ 'ਚ ਗਿਰਾਵਟ, ਅਗਲੇ ਚਾਰ ਦਿਨ ਪੰਜਾਬ ਵਿੱਚ ਆਮ ਰਹੇਗਾ ਮੌਸਮ

Punjab Weather: ਮੀਂਹ ਤੋਂ ਬਾਅਦ ਤਾਪਮਾਨ 'ਚ ਗਿਰਾਵਟ, ਅਗਲੇ ਚਾਰ ਦਿਨ ਪੰਜਾਬ ਵਿੱਚ ਆਮ ਰਹੇਗਾ ਮੌਸਮ

ਪੰਜਾਬ ਵਿੱਚ ਐਤਵਾਰ 14 ਜੂਨ ਤੋਂ ਰਾਜ ਦੇ ਜ਼ਿਆਦਾਤਰ ਹਿਸਿਆਂ ਵਿੱਚ ਮੌਸਮ ਆਮ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ ਕੁਝ ਜ਼ਿਲ੍ਹਿਆਂ ਵਿੱਚ ਬੱਦਲ ਤੇ ਮੀਂਦ ਦੀ ਸੰਭਾਵਨਾ ਹੈ। ਅਗਲੇ 4 ਦਿਨਾਂ ਵਿੱਚ ਵੀ ਮੌਸਮ ਆਮ ਰਹਿਣ ਦੇ ਆਸਾਰ ਹਨ।

Date Updated Last Updated : 14 June 2026, 09:53 AM IST
Share:

ਅੰਮ੍ਰਿਤਸਰ: ਪੰਜਾਬ ਵਿੱਚ ਪਿੱਛਲੇ ਕੁੱਝ ਦਿਨਾਂ ਤੋਂ ਚੱਲ ਰਹੇ ਪੱਛਮੀ ਵਿਕਸ਼ੋਭ ਦਾ ਅਸਰ ਹੁਣ ਲਗਭਗ ਖ਼ਤਮ ਹੋ ਗਿਆ ਹੈ। 13 ਜੂਨ ਨੂੰ ਸੂਬੇ ਦੇ ਲੋਕਾਂ ਨੂੰ ਮੀਂਹ ਤੇ ਤੇਜ਼ ਹਵਾਵਾਂ ਨਾਲ ਰਾਹਤ ਮਿਲੀ। ਮੌਸਮ ਵਿਭਾਗ ਦੇ ਅਨੁਸਾਰ ਰਾਜ ਦਾ ਤਾਪਮਾਨ ਆਮ ਤੋਂ 8.2 ਡਿਗਰੀ ਸੈਲਸੀਅਸ ਹੇਠਾਂ ਰਿਹਾ। ਉੱਥੇ ਹੀ ਹੁਣ ਆਉਣ ਵਾਲੇ ਅਗਲੇ 4 ਦਿਨਾਂ ਵਿੱਚ ਪੰਜਾਬ ਦੇ ਜ਼ਿਆਦਾਤਰ ਹਿਸਿਆਂ ਵਿੱਚ ਮੌਸਮ ਆਮ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ ਕੁਝ ਜ਼ਿਲ੍ਹਿਆਂ ਵਿੱਚ ਹਲਕੇ ਬੱਦਲ ਛਾਏ ਰਹਿ ਸਕਦੇ ਹਨ ਅਤੇ ਵੱਖਰੇ-ਵੱਖਰੇ ਖੇਤਰਾਂ ਵਿੱਚ ਹਲਕੀਆਂ ਬਾਰਿਸ਼ ਜਾਂ ਬੂੰਦਾਬਾਂਦੀ ਦੀ ਸੰਭਾਵਨਾ ਬਣ ਗਈ ਹੈ।


ਤਾਪਮਾਨ ਵਿੱਚ ਆਈ ਗਿਰਾਵਟ

13 ਜੂਨ ਨੂੰ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 2.1 ਡਿਗਰੀ ਸੈਲਸੀਅਸ ਦੀ ਕਮੀ ਦਰਜ ਕੀਤੀ ਗਈ। ਮੌਸਮ ਵਿਭਾਗ ਅਨੁਸਾਰ ਸੂਬੇ ਦਾ ਤਾਪਮਾਨ ਆਮ ਨਾਲੋਂ ਲਗਭਗ 8.2 ਡਿਗਰੀ ਸੈਲਸੀਅਸ ਘੱਟ ਰਿਹਾ।

ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਵਿੱਚ 35.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਬਠਿੰਡਾ ਵਿੱਚ 35.0 ਡਿਗਰੀ ਅਤੇ ਫਾਜ਼ਿਲਕਾ ਵਿੱਚ 34.0 ਡਿਗਰੀ ਸੈਲਸੀਅਸ ਤਾਪਮਾਨ ਰਿਕਾਰਡ ਹੋਇਆ। ਦੂਜੇ ਪਾਸੇ ਸਭ ਤੋਂ ਘੱਟ ਵੱਧ ਤੋਂ ਵੱਧ ਤਾਪਮਾਨ ਹੁਸ਼ਿਆਰਪੁਰ ਵਿੱਚ 26.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਿਸ ਨਾਲ ਇਹ ਸੂਬੇ ਦਾ ਸਭ ਤੋਂ ਠੰਢਾ ਜ਼ਿਲ੍ਹਾ ਰਿਹਾ।

ਕਈ ਇਲਾਕਿਆਂ ਵਿੱਚ ਹੋਈ ਬਾਰਿਸ਼

ਪਿਛਲੇ 24 ਘੰਟਿਆਂ ਦੌਰਾਨ ਕੁਝ ਖੇਤਰਾਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਵੀ ਦਰਜ ਕੀਤੀ ਗਈ। ਰੂਪਨਗਰ ਜ਼ਿਲ੍ਹੇ ਦੇ ਸ੍ਰੀ ਆਨੰਦਪੁਰ ਸਾਹਿਬ ਵਿੱਚ 7 ਮਿਲੀਮੀਟਰ ਮੀਂਹ ਪਿਆ, ਜਦਕਿ ਭਾਖੜਾ ਡੈਮ ਖੇਤਰ ਵਿੱਚ 5.5 ਮਿਲੀਮੀਟਰ ਅਤੇ ਨੰਗਲ ਵਿੱਚ 0.5 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ।

ਚੰਡੀਗੜ੍ਹ ਵਿੱਚ ਵੀ ਹਲਕੀ ਵਰਖਾ ਹੋਈ, ਜਿੱਥੇ 0.1 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ।   

14 ਜੂਨ ਦਾ ਮੌਸਮ

14 ਜੂਨ ਨੂੰ ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਬਰਨਾਲਾ, ਮੋਗਾ, ਫਰੀਦਕੋਟ ਅਤੇ ਫਿਰੋਜ਼ਪੁਰ ਦੇ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਜਾਂ ਬੂੰਦਾਬਾਂਦੀ ਹੋ ਸਕਦੀ ਹੈ। ਜਦਕਿ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਲੁਧਿਆਣਾ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਸੰਗਰੂਰ ਅਤੇ ਪਟਿਆਲਾ ਵਿੱਚ ਮੌਸਮ ਆਮ ਰਹਿਣ ਦੀ ਸੰਭਾਵਨਾ ਹੈ।

15 ਜੂਨ ਨੂੰ ਸਕਦੀ ਹੈ ਬਾਰਿਸ਼?

15 ਜੂਨ ਨੂੰ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਲੁਧਿਆਣਾ, ਨਵਾਂਸ਼ਹਿਰ, ਮੋਹਾਲੀ, ਫਤਿਹਗੜ੍ਹ ਸਾਹਿਬ, ਸੰਗਰੂਰ ਅਤੇ ਪਟਿਆਲਾ ਦੇ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਦੀ ਸੰਭਾਵਨਾ ਹੈ। ਉੱਥੇ ਹੀ ਬਠਿੰਡਾ, ਮਾਨਸਾ, ਮੁਕਤਸਰ, ਫਾਜ਼ਿਲਕਾ, ਫਰੀਦਕੋਟ, ਮੋਗਾ, ਫਿਰੋਜ਼ਪੁਰ ਅਤੇ ਤਰਨਤਾਰਨ ਵਿੱਚ ਮੌਸਮ ਮੁੱਖ ਤੌਰ 'ਤੇ ਸੁੱਕਾ ਰਹਿ ਸਕਦਾ ਹੈ।

16 ਜੂਨ ਨੂੰ ਵੀ ਸੀਮਤ ਰਹੇਗੀ ਬਾਰਿਸ਼

16 ਜੂਨ ਨੂੰ ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ, ਬਰਨਾਲਾ, ਸੰਗਰੂਰ, ਮੋਗਾ, ਫਰੀਦਕੋਟ ਅਤੇ ਫਿਰੋਜ਼ਪੁਰ ਦੇ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਦੀ ਸੰਭਾਵਨਾ ਹੈ। ਬਾਕੀ ਜ਼ਿਲ੍ਹਿਆਂ ਵਿੱਚ ਮੌਸਮ ਆਮ ਅਤੇ ਸੁੱਕਾ ਰਹਿਣ ਦਾ ਅਨੁਮਾਨ ਹੈ।

17 ਜੂਨ ਲਈ ਮੌਸਮ ਦੀ ਭਵਿੱਖਬਾਣੀ

17 ਜੂਨ ਨੂੰ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਪਟਿਆਲਾ, ਸੰਗਰੂਰ, ਬਰਨਾਲਾ, ਮਾਨਸਾ, ਬਠਿੰਡਾ, ਮੁਕਤਸਰ, ਫਾਜ਼ਿਲਕਾ, ਫਰੀਦਕੋਟ, ਮੋਗਾ ਅਤੇ ਫਿਰੋਜ਼ਪੁਰ ਵਿੱਚ ਕਿਤੇ-ਕਿਤੇ ਹਲਕੀ ਬਾਰਿਸ਼ ਜਾਂ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਜਦਕਿ ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ ਵਿੱਚ ਮੌਸਮ ਮੁਕਾਬਲਤਨ ਸੁੱਕਾ ਰਹਿ ਸਕਦਾ ਹੈ।

ਮੁੜ ਵਧ ਸਕਦਾ ਹੈ ਤਾਪਮਾਨ

ਮੌਸਮ ਮਾਹਿਰਾਂ ਦਾ ਮੰਨਣਾ ਹੈ ਕਿ ਪੱਛਮੀ ਵਿਕਸ਼ੋਭ ਦੇ ਪ੍ਰਭਾਵ ਦੇ ਖ਼ਤਮ ਹੋਣ ਤੋਂ ਬਾਅਦ ਸੂਬੇ ਵਿੱਚ ਧੁੱਪ ਅਤੇ ਉਮਸ ਵਿੱਚ ਵਾਧਾ ਹੋ ਸਕਦਾ ਹੈ। ਜਿਨ੍ਹਾਂ ਖੇਤਰਾਂ ਵਿੱਚ ਬਾਰਿਸ਼ ਨਹੀਂ ਹੋਵੇਗੀ, ਉੱਥੇ ਤਾਪਮਾਨ ਹੌਲੀ-ਹੌਲੀ ਵਧਣ ਦੀ ਸੰਭਾਵਨਾ ਹੈ।

 

Recent News