menu-icon
Punjabi Story Line
  • Home
  • News
  • Punjab
  • ਬਾਰਿਸ਼ ਤੋਂ ਬਾਅਦ ਵਧੀ ਗਰਮੀ ਨੇ ਲੋਕਾਂ ਦਾ ਸਾਹ ਲੈਣਾ ਕੀਤਾ ਔਖਾ, 15 ਜ਼ਿਲ੍ਹਿਆਂ ‘ਚ ਅੱਜ ਮੀਂਹ-ਹਨੇਰੀ ਦਾ ਯੈਲੋ ਅਲਰਟ

ਬਾਰਿਸ਼ ਤੋਂ ਬਾਅਦ ਵਧੀ ਗਰਮੀ ਨੇ ਲੋਕਾਂ ਦਾ ਸਾਹ ਲੈਣਾ ਕੀਤਾ ਔਖਾ, 15 ਜ਼ਿਲ੍ਹਿਆਂ ‘ਚ ਅੱਜ ਮੀਂਹ-ਹਨੇਰੀ ਦਾ ਯੈਲੋ ਅਲਰਟ

ਪੰਜਾਬ ਦੇ ਕਈ ਸੂਬਿਆਂ 'ਚ ਬੁੱਧਵਾਰ ਨੂੰ ਕਈ ਥਾਂਵਾ ਤੇ ਮੀਂਹ ਪੀਣ ਤੇ ਕਈ ਜ਼ਿਲਿਆਂ ਵਿੱਚ ਤੇਜ਼ ਧੁੱਪ ਤੋਂ ਬਾਅਦ ਕਾਫੀ ਉਮਸ ਵੱਧ ਗਈ। ਸੂਬਿਆਂ ਦਾ ਵੱਧ ਤੋਂ ਵੱਧ ਤਾਪਮਾਨ 38.7 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 26.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਉੱਥੇ ਹੀ ਆਉਣ ਵਾਲੇ ਦਿਨਾਂ 'ਚ ਕਈ ਜ਼ਿਲ੍ਹਿਆਂ ‘ਚ ਮੀਂਹ-ਹਨੇਰੀ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

Date Updated Last Updated : 18 June 2026, 08:45 AM IST
Share:

ਪੰਜਾਬ: ਕਈ ਸੂਬਿਆਂ 'ਚ ਤੇਜ਼ ਹਵਾਵਾਂ, ਮੀਂਹ ਅਤੇ ਹਨੇਰੀ ਤੋਂ ਬਾਅਦ ਗਰਮੀ ਇੱਕ ਵਾਰ ਫਿਰ ਆਪਣੇ ਰੰਗ ਦਿਖਾਉਂਦੀ ਨਜ਼ਰ ਆ ਰਹੀ ਹੈ। ਬੁੱਧਵਾਰ ਨੂੰ ਕਈ ਥਾਂਵਾ ਤੇ ਮੀਂਹ ਪੀਣ ਤੇ ਕਈ ਜ਼ਿਲਿਆਂ ਵਿੱਚ ਤੇਜ਼ ਧੁੱਪ ਤੋਂ ਬਾਅਦ ਕਾਫੀ ਉਮਸ ਵੱਧ ਗਈ। ਸੂਬਿਆਂ ਦਾ ਵੱਧ ਤੋਂ ਵੱਧ ਤਾਪਮਾਨ 38.7 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 26.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਉੱਥੇ ਹੀ ਕਈ ਜ਼ਿਲ੍ਹਿਆਂ ‘ਚ ਅੱਜ ਹਨੇਰੀ-ਤੂਫ਼ਾਨ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਸਭ ਤੋਂ ਵੱਧ ਰਿਹਾ ਬਠਿੰਡਾ ਏਅਰਪੋਰਟ ਦਾ ਤਾਪਮਾਨ

ਬੀਤੇ ਦਿਨ ਪੰਜਾਬ ਦੇ ਜ਼ਿਲ੍ਹਾ ਬਠਿੰਡਾ ਏਅਰਪੋਰਟ ਦਾ ਸਭ ਤੋਂ ਵੱਧ ਤਾਪਮਾਨ ਦਰਜ ਕੀਤਾ ਗਿਆ, ਜੋ ਕਿ 39 ਡਿਗਰੀ ਸੈਲਸੀਅਸ ਰਿਹਾ। ਚੰਡੀਗੜ੍ਹ ਸਿਟੀ ਦਾ ਵੱਧੋ-ਵੱਧ ਤਾਪਮਾਨ 38.3 ਡਿਗਰੀ, ਅੰਮ੍ਰਿਤਸਰ 'ਚ 37.1 ਡਿਗਰੀ, ਲੁਧਿਆਣਾ 'ਚ 37.5 ਡਿਗਰੀ, ਪਟਿਆਲਾ 'ਚ 38.8 ਡਿਗਰੀ, ਪਠਾਨਕੋਟ 'ਚ 38.2 ਡਿਗਰੀ, ਫਰੀਦਕੋਟ 'ਚ 37.5 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) 'ਚ 35.5 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।

ਬਿਜਲੀ ਚਮਕਣ ਤੇ ਤੇਜ਼ ਹਵਾਵਾਂ ਦਾ ਯੈਲੋ ਅਲਰਟ

ਮੌਸਮ ਵਿਭਾਗ ਦੇ ਮੁਤਾਬਿਕ, ਨਵਾਂਸ਼ਹਿਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ‘ਚ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ) ਚਲਣਗੀਆਂ, ਜਿਸ ਕਾਰਨ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕਈ ਜ਼ਿਲ੍ਹਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।

ਆਉਣ ਵਾਲੇ ਦਿਨਾਂ ਦਾ ਮੌਸਮ
19 ਜੂਨ
ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ ਦੇ ਮਾਨਸਾ ‘ਚ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।


20 ਜੂਨ
 
ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ ਤੇ ਫਿਰੋਜ਼ਪੁਰ ‘ਚ ਬਿਜਲੀ ਚਮਕਣ, ਬਦਲ ਗਰਜਣ, ਤੇ ਤੇਜ਼ ਹਵਾਵਾਂ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਦੇ ਐਸਏਐਸ ਨਗਰ (ਮੁਹਾਲੀ) ‘ਚ ਹਲਕੀ ਤੋਂ ਮੱਧਮ ਬਾਰਿਸ਼ ਹੋ ਸਕਦੀ ਹੈ।


21 ਜੂਨ 

ਅੰਮ੍ਰਿਤਸਰ, ਤਰਨਤਾਰਨ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ‘ਚ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ ਦਾ ਯੈਲੋ ਅਲਰਟ ਹੈ। ਇਸ ਦਿਨ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਹੈ।


 

Recent News