menu-icon
Punjabi Story Line
  • Home
  • News
  • Punjab
  • Punjab Weather: 16 ਜ਼ਿਲ੍ਹਿਆਂ 'ਚ ਬਾਰਿਸ਼ ਦਾ ਯੈਲੋ ਅਲਰਟ! ਜਾਣਓ ਕਿਹੜੇ ਜ਼ਿਲ੍ਹਿਆਂ ਵਿੱਚ ਵਰ੍ਹੇਗਾ ਮੀਂਹ

Punjab Weather: 16 ਜ਼ਿਲ੍ਹਿਆਂ 'ਚ ਬਾਰਿਸ਼ ਦਾ ਯੈਲੋ ਅਲਰਟ! ਜਾਣਓ ਕਿਹੜੇ ਜ਼ਿਲ੍ਹਿਆਂ ਵਿੱਚ ਵਰ੍ਹੇਗਾ ਮੀਂਹ

ਅੱਜ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਕਈ ਇਲਾਕਿਆਂ ਵਿੱਚ ਬਾਰਿਸ਼ ਦੇ ਨਾਲ ਗਰਜ-ਚਮਕ ਅਤੇ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ ਤੇ ਕਈ ਜ਼ਿਲ੍ਹਿਆਂ ਵਿੱਚ ਗਰਜ ਅਤੇ ਬਿਜਲੀ ਡਿੱਗਣ ਲਈ ਯੈਲੋ ਅਲਰਟ ਹੈ।

Date Updated Last Updated : 12 July 2026, 11:37 AM IST
Share:

ਅੰਮ੍ਰਿਤਸਰ. ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋ ਗਿਆ ਹੈ। ਮੌਸਮ ਵਿਭਾਗ ਮੁਤਾਬਕ ਅੱਜ ਸੂਬੇ ਦੇ 16 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਕਈ ਇਲਾਕਿਆਂ ਵਿੱਚ ਬਾਰਿਸ਼ ਦੇ ਨਾਲ ਗਰਜ-ਚਮਕ ਅਤੇ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ, ਜਿਸ ਕਾਰਨ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ। ਕਈ ਜ਼ਿਲ੍ਹਿਆਂ ਵਿੱਚ ਗਰਜ ਅਤੇ ਬਿਜਲੀ ਡਿੱਗਣ ਲਈ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ।


ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ ਮੁਤਾਬਕ, ਐਤਵਾਰ ਨੂੰ ਰਾਜ ਦੇ ਉੱਤਰੀ ਅਤੇ ਕੇਂਦਰੀ ਹਿੱਸਿਆਂ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਉਮੀਦ ਹੈ। ਤਰਨ ਤਾਰਨ, ਕਪੂਰਥਲਾ, ਅੰਮ੍ਰਿਤਸਰ, ਗੁਰਦਾਸਪੁਰ ਜ਼ਿਲ੍ਹਿਆਂ ਵਿੱਚ ਦਰਮਿਆਨੇ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ ਹੈ।

13 ਜੁਲਾਈ ਤੋਂ ਰਹੇਗਾ ਹਲਕਾ ਰਹੇਗਾ ਮੀਂਹ

ਮੌਸਮ ਵਿਭਾਗ ਅਨੁਸਾਰ, 13 ਤੋਂ 17 ਜੁਲਾਈ ਤੱਕ ਕਿਸੇ ਵੀ ਜ਼ਿਲ੍ਹੇ ਲਈ ਭਾਰੀ ਮੀਂਹ ਦੀ ਚੇਤਾਵਨੀ ਨਹੀਂ ਹੈ। ਹਾਲਾਂਕਿ, ਕੁਝ ਥਾਵਾਂ 'ਤੇ ਹਲਕੀਆਂ ਛਿੱਟਾਂ ਪੈ ਸਕਦੀਆਂ ਹਨ। ਬਾਰਿਸ਼ ਘੱਟ ਪੈਣ ਕਾਰਨ ਅਗਲੇ ਕੁਝ ਦਿਨਾਂ ਵਿੱਚ ਹੁੰਮਸ ਅਤੇ ਗਰਮੀ ਵਧ ਸਕਦੀ ਹੈ।

1 ਤੋਂ 11 ਜੁਲਾਈ ਦਾ ਮੌੌਸਮ

ਮੌਸਮ ਵਿਭਾਗ ਦੇ ਅੰਕੜਿਆਂ ਮੁਤਾਬਕ, 1 ਤੋਂ 11 ਜੁਲਾਈ ਦੇ ਦਰਮਿਆਨ ਪੰਜਾਬ ਵਿੱਚ 79.7 ਮਿਲੀਮੀਟਰ ਬਾਰਿਸ਼ ਰਿਕਾਰਡ ਕੀਤੀ ਗਈ ਹੈ। ਨਤੀਜੇ ਵਜੋਂ, ਸੂਬੇ ਵਿੱਚ ਆਮ ਨਾਲੋਂ 23 ਫੀਸਦ ਘੱਟ ਬਾਰਿਸ਼ ਹੋਈ ਹੈ। 


ਗੱਲ ਕਰਿਏ ਹੋਰ ਜ਼ਿਲ੍ਹਿਆਂ ਦੀ ਤਾਂ ਬਠਿੰਡਾ ਵਿੱਚ 39.1 ਡਿਗਰੀ, ਫਾਜ਼ਿਲਕਾ ਵਿੱਚ 36.6 ਡਿਗਰੀ, ਫਿਰੋਜ਼ਪੁਰ ਵਿੱਚ 34.8 ਡਿਗਰੀ, ਬਰਨਾਲਾ ਵਿੱਚ 34 ਡਿਗਰੀ, ਮੋਗਾ ਵਿੱਚ 33.7 ਡਿਗਰੀ, ਪਟਿਆਲਾ ਅਤੇ ਰੂਪਨਗਰ ਵਿੱਚ 33.6 ਡਿਗਰੀ, ਚੰਡੀਗੜ੍ਹ ਵਿੱਚ 33.9 ਡਿਗਰੀ, ਅੰਮ੍ਰਿਤਸਰ ਅਤੇ ਸੰਗਰੂਰ ਵਿੱਚ 33.4 ਡਿਗਰੀ, ਮੋਹਾਲੀ ਵਿੱਚ 33.1 ਡਿਗਰੀ, ਲੁਧਿਆਣਾ ਵਿੱਚ 32.6 ਡਿਗਰੀ ਅਤੇ ਹੁਸ਼ਿਆਰਪੁਰ ਵਿੱਚ 32.1 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਉੱਥੇ ਹੀ, ਅੰਮ੍ਰਿਤਸਰ ਵਿੱਚ ਘੱਟੋ-ਘੱਟ ਤਾਪਮਾਨ 21.5 ਡਿਗਰੀ ਸੈਲਸੀਅਸ ਰਿਹਾ।
 
 

Recent News