Courtesy: ai image
ਅੰਮ੍ਰਿਤਸਰ: ਪੰਜਾਬ ਦੇ ਲੋਕਾਂ ਨੂੰ ਆਉਣ ਵਾਲੇ ਦਿਨਾਂ 'ਚ ਭਿਆਨਕ ਗਰਮੀ ਤੋਂ ਰਾਹਤ ਮਿਲਣ ਵਾਲੀ ਹੈ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਵਿਭਾਗ ਦੇ ਅਨੁਸਾਰ, 26, 27 ਅਤੇ 28 ਜੂਨ ਨੂੰ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ, ਇਸਨੂੰ ਲੈਕੇ 'ਓਰੇਂਜ ਅਲਰਟ' ਵੀ ਜਾਰੀ ਕੀਤਾ ਗਿਆ ਹੈ।
ਸਭ ਤੋਂ ਗਰਮ ਰਿਹਾ ਫਰੀਦਕੋਟ
ਸੂਬੇ ਦਾ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਵਿੱਚ 40.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਤੋਂ ਇਲਾਵਾ, ਪਟਿਆਲਾ ਵਿੱਚ 39.0 ਡਿਗਰੀ, ਨਵਾਂਸ਼ਹਿਰ ਵਿੱਚ 37.7 ਡਿਗਰੀ, ਮੋਹਾਲੀ ਵਿੱਚ 37.3 ਡਿਗਰੀ, ਲੁਧਿਆਣਾ ਵਿੱਚ 36.8 ਡਿਗਰੀ, ਰੂਪਨਗਰ ਵਿੱਚ 36.6 ਡਿਗਰੀ, ਗੁਰਦਾਸਪੁਰ ਵਿੱਚ 30.5 ਡਿਗਰੀ ਅਤੇ ਅੰਮ੍ਰਿਤਸਰ ਵਿੱਚ 31.2 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।
ਬਾਰਿਸ਼ ਨੇ ਬਦਲਿਆ ਮੌਸਮ ਦਾ ਮਿਜਾਜ਼
ਸ਼ੁੱਕਰਵਾਰ ਸਵੇਰ ਤੋਂ ਸ਼ੁਰੂ ਹੋਈ ਤੇਜ਼ ਬਾਰਿਸ਼ ਨੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਗਰਮੀ ਤੋਂ ਲੋਕਾਂ ਨੂੰ ਰਾਹਤ ਦਿੱਤੀ। ਸਵੇਰ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਤਾਪਮਾਨ ਵਿੱਚ ਗਿਰਾਵਟ ਆਈ ਅਤੇ ਵਾਤਾਵਰਣ ਵਿੱਚ ਠੰਢਕ ਘੁਲ ਗਈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਫਤਿਹਗੜ੍ਹ ਸਾਹਿਬ ਅਤੇ ਮੋਹਾਲੀ ਜ਼ਿਲ੍ਹਿਆਂ ਲਈ 'ਯੈਲੋ ਅਲਰਟ' ਜਾਰੀ ਕੀਤਾ ਗਿਆ ਹੈ। ਇਨ੍ਹਾਂ ਇਲਾਕਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ ਗਰਜ-ਤੂਫਾਨ ਆ ਸਕਦਾ ਹੈ।
ਆਉਣ ਵਾਲੇ ਦਿਨਾਂ ਦਾ ਤਾਪਮਾਨ
27 ਜੂਨ
ਪੰਜਾਬ ਵਿੱਤ ਇਸ ਦਿਨ ਲਈ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਗਈ। ਇਸ ਦਿਨ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੌਸਮ ਆਮ ਰਹਿਣ ਦੀ ਉਮੀਦ ਹੈ।
28 ਜੂਨ
ਹਿਮਾਚਲ ਪ੍ਰਦੇਸ਼ ਦੀ ਸਰਹੱਦ ਨਾਲ ਲੱਗਦੇ ਜ਼ਿਲ੍ਹਿਆਂ - ਜਿਵੇਂ ਕਿ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ - ਲਈ ਗਰਜ-ਤੂਫਾਨ ਅਤੇ ਤੇਜ਼ ਹਵਾਵਾਂ ਲਈ 'ਯੈਲੋ ਅਲਰਟ' ਲਾਗੂ ਰਹੇਗਾ।
29 ਜੂਨ
ਮੌਸਮ ਵਿਭਾਗ ਨੇ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਲਈ 'ਯੈਲੋ ਅਲਰਟ' ਜਾਰੀ ਕੀਤਾ ਹੈ। ਇਨ੍ਹਾਂ ਇਲਾਕਿਆਂ ਵਿੱਚ ਝੱਖੜ, ਬਿਜਲੀ ਡਿੱਗਣ ਅਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।