menu-icon
Punjabi Story Line
  • Home
  • News
  • Punjab
  • ਰੋਜ਼ੀ-ਰੋਟੀ ਕਮਾਉਣ ਲਈ 10 ਦਿਨ ਪਹਿਲੇ ਸਾਈਪ੍ਰਸ ਗਏ ਨੌਜਵਾਨ ਦੀ ਮੌਤ

ਰੋਜ਼ੀ-ਰੋਟੀ ਕਮਾਉਣ ਲਈ 10 ਦਿਨ ਪਹਿਲੇ ਸਾਈਪ੍ਰਸ ਗਏ ਨੌਜਵਾਨ ਦੀ ਮੌਤ

ਮ੍ਰਿਤਕ ਦੇ ਰਿਸ਼ਤੇਦਾਰਾਂ ਅਨੁਸਾਰ ਲਵਜੀਤ ਦੀ ਪਤਨੀ ਸੁਖਜਿੰਦਰ ਕੌਰ ਕਰੀਬ 4 ਸਾਲ ਪਹਿਲਾਂ ਸਾਈਪ੍ਰਸ ਗਈ ਸੀ ਅਤੇ ਲਵਜੀਤ 19 ਨਵੰਬਰ ਨੂੰ ਆਪਣੀ ਪਤਨੀ ਕੋਲ ਸਾਈਪ੍ਰਸ ਗਿਆ ਸੀ।

Date Updated Last Updated : 30 November 2023, 12:45 PM IST
Share:

ਫਰੀਦਕੋਟ ਜ਼ਿਲ੍ਹੇ ਨਾਲ ਸਬੰਧਤ ਨੌਜਵਾਨ ਦੀ ਸਾਈਪ੍ਰਸ ਵਿੱਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਨੌਜਵਾਨ ਸਿਰਫ 10 ਦਿਨ ਪਹਿਲਾਂ ਹੀ ਆਪਣੀ ਪਤਨੀ ਕੋਲ ਵਿਦੇਸ਼ ਰੋਜ਼ੀ-ਰੋਟੀ ਦੀ ਭਾਲ ਵਿੱਚ ਗਿਆ ਸੀ। ਜਿੱਥੇ ਉਸ ਨੂੰ ਦਿਲ ਦਾ ਦੌਰਾ ਪੈ ਗਿਆ ਅਤੇ ਇਹ ਦਰਦਨਾਕ ਘਟਨਾ ਵਾਪਰ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਲਵਜੀਤ ਸਿੰਘ ਪੁੱਤਰ ਅਜੈਬ ਸਿੰਘ ਵਾਸੀ ਪਿੰਡ ਵਾਂਦਰ ਡੋਡ ਵਜੋਂ ਹੋਈ ਹੈ। ਇਸ ਘਟਨਾ ਤੋਂ ਪਿੰਡ ਦੇ ਲੋਕ ਦੁਖੀ ਹਨ। ਮ੍ਰਿਤਕ ਦੇ ਰਿਸ਼ਤੇਦਾਰਾਂ ਅਨੁਸਾਰ ਲਵਜੀਤ ਦੀ ਪਤਨੀ ਸੁਖਜਿੰਦਰ ਕੌਰ ਕਰੀਬ 4 ਸਾਲ ਪਹਿਲਾਂ ਸਾਈਪ੍ਰਸ ਗਈ ਸੀ ਅਤੇ ਲਵਜੀਤ ਸਿੰਘ 19 ਨਵੰਬਰ ਨੂੰ ਆਪਣੀ ਪਤਨੀ ਕੋਲ ਸਾਈਪ੍ਰਸ ਗਿਆ ਸੀ, ਜਿੱਥੇ ਉਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਇੱਕ ਪੰਜ ਸਾਲ ਦੀ ਬੇਟੀ ਵੀ ਹੈ। ਰਿਸ਼ਤੇਦਾਰਾਂ ਨੇ ਲਵਜੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਲਈ ਕੇਂਦਰ ਅਤੇ ਸੂਬਾ ਸਰਕਾਰ ਤੋਂ ਮਦਦ ਦੀ ਅਪੀਲ ਕੀਤੀ ਹੈ।

Recent News