ਜਲੰਧਰ 'ਚ ਕਰਜ਼ੇ ਤੋਂ ਪ੍ਰੇਸ਼ਾਨ ਇਕ ਨੌਜਵਾਨ ਨੇ ਖੁਦਕੁਸ਼ੀ ਕਰ ਲਈ। ਮਰਨ ਤੋਂ ਪਹਿਲਾਂ ਨੌਜਵਾਨ ਨੇ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਮੌਤ ਨੂੰ ਗਲੇ ਲਗਾਉਣ ਦਾ ਕਾਰਨ ਦੱਸਿਆ। ਇਸ ਤੋਂ ਬਾਅਦ ਉਸ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ। ਇਸ ਦੀ ਸੂਚਨਾ ਮਿਲਦੇ ਹੀ ਪਰਿਵਾਰ ਵਾਲੇ ਉਸ ਨੂੰ ਇਲਾਜ ਲਈ ਹਸਪਤਾਲ ਲੈ ਗਏ ਪਰ ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਵੀਡੀਓ ਵਿੱਚ ਸੁਣਾਈ ਹੱਡਬੀਤੀ
ਸਤਨਾਮ ਨੇ ਕਿਹਾ ਕਿ ਮੈਂ ਦੁਖੀ ਹੋ ਕੇ ਇਹ ਕਦਮ ਚੁੱਕ ਰਿਹਾ ਹਾਂ। ਜ਼ਿੰਦਗੀ ਜਿਊਣ ਦਾ ਕੋਈ ਟੀਚਾ ਨਹੀਂ ਹੈ। ਪੈਸੇ ਵਾਪਸ ਕਰਨ ਲਈ ਲੋਕ ਹਰ ਰੋਜ਼ ਫੋਨ ਕਰਦੇ ਹਨ। ਕੋਈ ਸਮਾਂ ਸੀ ਜਦੋਂ ਮੈਂ ਖੁਦ ਲੋਕਾਂ ਨੂੰ ਪੈਸੇ ਦਿੰਦਾ ਸੀ ਪਰ ਅੱਜ ਸਤਨਾਮ ਬੱਗਾ ਕਰਕੇ ਮਰਨ ਲਈ ਮਜਬੂਰ ਹੋ ਗਿਆ ਹਾਂ। ਮੈਂ ਆਪਣੇ ਬੱਚਿਆਂ ਅਤੇ ਪਤਨੀ ਮੀਨਾਕਸ਼ੀ ਨੂੰ ਬਹੁਤ ਪਿਆਰ ਕਰਦਾ ਹਾਂ। ਉਸਨੇ ਆਪਣੀ ਪਤਨੀ ਨੂੰ ਬੱਚਿਆਂ ਦੀ ਦੇਖਭਾਲ ਕਰਨ ਲਈ ਵੀ ਕਿਹਾ।
ਮਾਮਲਾ ਹੋਇਆ ਦਰਜ
ਪੁਲਿਸ ਨੇ ਸਾਗਰ ਦੀ ਪਤਨੀ ਮੀਨਾਕਸ਼ੀ ਦੇ ਬਿਆਨਾਂ ਦੇ ਆਧਾਰ 'ਤੇ ਖੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਕਰ ਲਿਆ ਹੈ। ਥਾਣਾ ਸਦਰ ਦੇ ਐੱਸਐੱਚਓ ਭਰਤ ਮਸੀਹ ਨੇ ਦੱਸਿਆ ਕਿ ਮੁਲਜ਼ਮ ਸਤਨਾਮ ਬੱਗਾ ਵਾਸੀ ਉੱਗੀ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਉਸਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ, ਜਲਦੀ ਹੀ ਉਸ ਨੂੰ ਫੜ ਲਿਆ ਜਾਵੇਗਾ।