menu-icon
Punjabi Story Line
  • Home
  • News
  • Sports
  • IPL ਕ੍ਰਿਕਟਰ ਅਭਿਸ਼ੇਕ ਪੋਰੇਲ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ, ਵਿਆਹ ਦਾ ਝਾਂਸਾ ਦੇ ਕੇ ਜਬਰ-ਜਨਾਹ ਦੇ ਦੋਸ਼

IPL ਕ੍ਰਿਕਟਰ ਅਭਿਸ਼ੇਕ ਪੋਰੇਲ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ, ਵਿਆਹ ਦਾ ਝਾਂਸਾ ਦੇ ਕੇ ਜਬਰ-ਜਨਾਹ ਦੇ ਦੋਸ਼

ਬੰਗਾਲ ਦੇ ਕ੍ਰਿਕਟਰ ਅਤੇ ਦਿੱਲੀ ਕੈਪੀਟਲਜ਼ ਦੇ ਵਿਕਟਕੀਪਰ-ਬੱਲੇਬਾਜ਼ ਅਭਿਸ਼ੇਕ ਪੋਰੇਲ ਨੂੰ ਹਾਲ ਹੀ 'ਚ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ ਖਿਲਾਫ਼ ਇਹ ਕਾਰਵਾਈ ਇੱਕ ਮੈਡੀਕਲ ਵਿਦਿਆਰਥਣ ਵੱਲੋਂ ਦਾਇਰ ਕੀਤੇ ਗਏ ਬਲਾਤਕਾਰ ਦੇ ਮਾਮਲੇ ਵਿੱਚ ਹੋਈ ਹੈ।

Date Updated Last Updated : 11 August 2026, 03:51 PM IST
Share:

ਨਵੀਂ ਦਿੱਲੀ: ਬੰਗਾਲ ਦੇ ਕ੍ਰਿਕਟਰ ਅਤੇ ਦਿੱਲੀ ਕੈਪੀਟਲਜ਼ ਦੇ ਵਿਕਟਕੀਪਰ ਬੱਲੇਬਾਜ਼ ਅਭਿਸ਼ੇਕ ਪੋਰੇਲ ਨੂੰ ਹਾਲ ਹੀ 'ਚ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ ਖਿਲਾਫ਼ ਇਹ ਕਾਰਵਾਈ ਇੱਕ ਮੈਡੀਕਲ ਵਿਦਿਆਰਥਣ ਵੱਲੋਂ ਦਾਇਰ ਕੀਤੇ ਗਏ ਬਲਾਤਕਾਰ ਦੇ ਮਾਮਲੇ ਵਿੱਚ ਹੋਈ ਹੈ। ਉਨ੍ਹਾਂ ਨੂੰ ਹੁਗਲੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

ਕੀ ਹੈ ਮਾਮਲਾ?

ਆਈਪੀਐਲ ਵਿੱਚ ਦਿੱਲੀ ਕੈਪੀਟਲਜ਼ ਲਈ ਖੇਡਣ ਵਾਲੇ ਅਭਿਸ਼ੇਕ ਪੋਰੇਲ 'ਤੇ ਵਿਆਹ ਦੇ ਝਾਂਸੇ 'ਚ ਜਬਰ-ਜਨਾਹ ਦੇ ਦੋਸ਼ ਹਨ। ਕਈ ਗੰਭੀਰ ਦੋਸ਼ਾਂ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ। 
 
ਹੁਗਲੀ ਦਿਹਾਤੀ ਪੁਲਿਸ ਦੇ ਐਸਪੀ ਕੁੰਵਰ ਭੂਸ਼ਣ ਸਿੰਘ ਮੁਤਾਬਕ, ਅਭਿਸ਼ੇਕ ਪੇਰੋਲ ਖਿਲਾਫ ਇੱਕ ਵਿਦਿਆਰਥਣ ਨੇ ਜੂਨ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਵਿੱਚ ਦੱਸਿਆ ਗਿਆ ਕਿ ਪੋਰੇਲ ਨੇ ਉਸ ਨਾਲ ਵਿਆਹ ਕਰਨ ਦਾ ਵਾਅਦਾ ਕੀਤਾ ਸੀ, ਪਰ ਉਸਨੇ ਉਸਨੂੰ ਝਾਂਸੇ ਵਿੱਚ ਰੱਖ ਕੇ ਉਸ ਨਾਲ ਸਰੀਰਕ ਸਬੰਧ ਬਣਾਏ। ਪੀੜਿਤਾ ਨੇ ਪੇਰੋਲ 'ਤੇ ਹਮਲਾ ਕਰਨ ਦਾ ਵੀ ਦੋਸ਼ ਲਾਇਆ ਅਤੇ ਅਪਰਾਧਿਕ ਧਮਕੀਆਂ ਵੀ ਦਿੱਤੀਆਂ ਗਈਆਂ।

ਤਿੰਨ ਸਾਲਾਂ ਤੋਂ ਰਿਸ਼ਤੇ ਵਿੱਚ ਸਨ ਕ੍ਰਿਕਟਰ ਅਤੇ ਮਹਿਲਾ

ਸ਼ਿਕਾਇਤਕਰਤਾ ਦੇ ਅਨੁਸਾਰ- ਉਹ ਅਤੇ ਪੋਰੇਲ ਪਿਛਲੇ ਤਿੰਨ ਸਾਲਾਂ ਤੋਂ ਰਿਸ਼ਤੇ ਵਿੱਚ ਸਨ, ਪਰ ਪਿਛਲੇ ਸਾਲ ਉਨ੍ਹਾਂ ਵਿਚਕਾਰ ਮਤਭੇਦ ਪੈਦਾ ਹੋ ਗਏ। ਇਸ ਤੋਂ ਬਾਅਦ ਕ੍ਰਿਕਟਰ ਨੇ ਉਸ ਨਾਲੋਂ ਦੂਰੀ ਬਣਾਉਣੀ ਸ਼ੁਰੂ ਕਰ ਦਿੱਤੀ। 

ਆਪਣੀ ਸ਼ਿਕਾਇਤ ਵਿੱਚ ਲੜਕੀ ਨੇ ਦੱਇਆ ਕਿ ਪੋਰੇਲ ਨੇ ਵਿਆਹ ਦੇ ਬਹਾਨੇ ਉਸ ਨਾਲ ਕਈ ਵਾਰ ਸਰੀਰਕ ਸਬੰਧ ਵੀ ਬਣਾਏ। ਪੀੜਿਤਾ ਨੇ ਦਾਅਵਾ ਕੀਤਾ ਕਿ ਪੋਰੇਲ ਨੇ ਉਸ ਨਾਲ ਵਿਆਹ ਕਰਨ ਦਾ ਵਾਅਦਾ ਕੀਤਾ ਸੀ ਪਰ ਹੁਣ ਉਹ ਮੁੱਕਰ ਗਿਆ। ਹਾਲਾਂਕਿ, ਪੋਰੇਲ ਨੇ ਖੁਦ 'ਤੇ ਲਗੇ ਇਨ੍ਹਾਂ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕੀਤਾ ਹੈ। 

ਪੁਲਿਸ ਨੇ ਕੀਤਾ ਗ੍ਰਿਫਤਾਰ

ਮਹਿਲਾ ਦੇ ਦੋਸ਼ਾਂ ਤੋਂ ਬਾਅਦ ਕਲਕੱਤਾ ਹਾਈ ਕੋਰਟ ਨੇ ਇਸ ਮਾਮਲੇ ਵਿੱਚ ਪੁਲਿਸ ਨੂੰ ਕ੍ਰਿਕਟਰ ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ ਦਿੱਤੇ ਹਨ। ਮੋਗਰਾ ਪੁਲਿਸ ਨੇ ਸੋਮਵਾਰ ਦੇਰ ਰਾਤ ਪੋਰੇਲ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਸਨੂੰ ਮੰਗਲਵਾਰ ਨੂੰ ਚਿਨਸੁਰਾਹ ਅਦਾਲਤ ਵਿੱਚ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ। ਪੁਲਿਸ ਸੂਤਰਾਂ ਅਨੁਸਾਰ, ਕ੍ਰਿਕਟਰ ਵਿਰੁੱਧ ਭਾਰਤੀ ਨਿਆਏ ਸੰਹਿਤਾ (BNS) ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

 

Recent News