ਰੋਜਾਨਾ ਬਦਾਮ ਖਾਣ ਨਾਲ ਕੁੱਝ ਹੀ ਦਿਨ੍ਹਾਂ ਵਿੱਚ ਨਜ਼ਰ ਆਉਣਗੇ ਕਈ ਫਾਇਦੇ


2025/03/26 14:04:32 IST

ਸਿਹਤ ਬਣਾਏ

    ਸਰੀਰ ਨੂੰ ਸਿਹਤਮੰਦ ਰੱਖਣ ਲਈ ਸੁੱਕੇ ਮੇਵੇ ਦਾ ਸੇਵਨ ਕਰਨਾ ਜ਼ਰੂਰੀ ਹੈ। ਡਾਕਟਰਾਂ ਦਾ ਇਹ ਵੀ ਮੰਨਣਾ ਹੈ ਕਿ ਰੋਜ਼ਾਨਾ ਸੁੱਕੇ ਮੇਵੇ ਖਾਣ ਨਾਲ ਤੁਹਾਡੀ ਸਿਹਤ ਦੀਆਂ ਕਈ ਸਮੱਸਿਆਵਾਂ ਦੂਰ ਹੋ ਜਾਂਦੀਆਂ ਹਨ।

ਮਾਸਪੇਸ਼ੀਆਂ ਨੂੰ ਊਰਜਾ

    ਵੱਡੀ ਗਿਣਤੀ ਲੋਕ ਆਪਣੀ ਮਾਸਪੇਸ਼ੀਆਂ ਨੂੰ ਊਰਜਾ ਪ੍ਰਦਾਨ ਕਰਨ ਲਈ ਪ੍ਰੋਟੀਨ ਨਾਲ ਭਰਪੂਰ ਭੋਜਨ ਖਾਂਦੇ ਹਨ। ਬਹੁਤ ਸਾਰੇ ਲੋਕ ਪ੍ਰੋਟੀਨ ਸਪਲੀਮੈਂਟ ਲੈਣਾ ਸ਼ੁਰੂ ਕਰ ਦਿੰਦੇ ਹਨ। ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਛੋਟੇ ਬਦਾਮ ਵੀ ਪ੍ਰੋਟੀਨ ਦਾ ਚੰਗਾ ਸਰੋਤ ਹਨ। ਇਹ ਇੱਕ ਬਹੁਤ ਸ਼ਕਤੀਸ਼ਾਲੀ ਸੁੱਕਾ ਫਲ ਹੈ ਜੋ ਤੁਹਾਡੀਆਂ ਮਾਸਪੇਸ਼ੀਆਂ ਨੂੰ ਬਹੁਤ ਮਜ਼ਬੂਤ ਬਣਾਉਂਦਾ ਹੈ।

ਪ੍ਰੋਟੀਨ ਮਿਲੇਗਾ

    ਜੇਕਰ ਤੁਸੀਂ ਘੱਟੋ-ਘੱਟ 5 ਤੋਂ 10 ਬਦਾਮ ਰਾਤ ਭਰ ਪਾਣੀ ਵਿੱਚ ਭਿਓ ਕੇ ਅਗਲੇ ਦਿਨ ਖਾਓਗੇ ਤਾਂ ਤੁਹਾਡੇ ਸਰੀਰ ਨੂੰ ਚੰਗੀ ਮਾਤਰਾ ਵਿੱਚ ਪ੍ਰੋਟੀਨ ਮਿਲੇਗਾ। ਹੈਲਥਲਾਈਨ ਦੀ ਰਿਪੋਰਟ ਮੁਤਾਬਕ 35 ਗ੍ਰਾਮ ਬਦਾਮ ‘ਚ 7 ਗ੍ਰਾਮ ਪ੍ਰੋਟੀਨ ਹੁੰਦਾ ਹੈ। ਇਹ ਇੱਕ ਵਿਅਕਤੀ ਦੀ ਰੋਜ਼ਾਨਾ ਪ੍ਰੋਟੀਨ ਖੁਰਾਕ ਦਾ 10% ਤੋਂ ਵੱਧ ਹੈ।

ਐਂਟੀਆਕਸੀਡੈਂਟ

    ਪ੍ਰੋਟੀਨ ਤੋਂ ਇਲਾਵਾ, ਬਦਾਮ ਫਾਈਬਰ, ਵਿਟਾਮਿਨ ਈ, ਵਿਟਾਮਿਨ ਬੀ12, ਮੈਂਗਨੀਜ਼, ਮੈਗਨੀਸ਼ੀਅਮ, ਕਾਪਰ ਅਤੇ ਫਾਸਫੋਰਸ ਨਾਲ ਭਰਪੂਰ ਹੁੰਦੇ ਹਨ। ਬਦਾਮ ਵਿੱਚ ਮੌਜੂਦ ਐਂਟੀਆਕਸੀਡੈਂਟ ਤੁਹਾਡੇ ਸਰੀਰ ਦੇ ਸੈੱਲਾਂ ਨੂੰ ਆਕਸੀਡੇਟਿਵ ਨੁਕਸਾਨ ਤੋਂ ਬਚਾਉਣ ਅਤੇ ਉਨ੍ਹਾਂ ਨੂੰ ਸਿਹਤਮੰਦ ਰੱਖਣ ਵਿੱਚ ਮਦਦ ਕਰਦੇ ਹਨ। ਬਦਾਮ ਨੂੰ ਵਿਟਾਮਿਨ ਈ ਦਾ ਸਭ ਤੋਂ ਵਧੀਆ ਸਰੋਤ ਮੰਨਿਆ ਜਾਂਦਾ ਹੈ।

ਸ਼ੂਗਰ ਕੰਟਰੋਲ

    ਬਦਾਮ ਖਾਣ ਨਾਲ ਖ਼ਰਾਬ ਕੋਲੈਸਟ੍ਰੋਲ ਘੱਟ ਹੋ ਸਕਦਾ ਹੈ ਅਤੇ ਦਿਲ ਦੀ ਸਿਹਤ ਵਿੱਚ ਸੁਧਾਰ ਹੋ ਸਕਦਾ ਹੈ। ਬਦਾਮ ਬਲੱਡ ਸ਼ੂਗਰ ਨੂੰ ਕੰਟਰੋਲ ਕਰਨ ਵਿਚ ਬਹੁਤ ਮਦਦਗਾਰ ਹੁੰਦਾ ਹੈ ਅਤੇ ਇਹ ਸ਼ੂਗਰ ਦੇ ਮਰੀਜ਼ਾਂ ਲਈ ਵੀ ਫਾਇਦੇਮੰਦ ਹੋ ਸਕਦਾ ਹੈ।

ਪ੍ਰੋਟੀਨ

    ਬਦਾਮ ‘ਚ ਪ੍ਰੋਟੀਨ ਦੀ ਮਾਤਰਾ ਜ਼ਿਆਦਾ ਹੋਣ ਕਾਰਨ ਪੇਟ ਭਰਿਆ ਰਹਿੰਦਾ ਹੈ, ਜਿਸ ਨਾਲ ਕੈਲੋਰੀ ਦੀ ਮਾਤਰਾ ਘੱਟ ਹੁੰਦੀ ਹੈ ਅਤੇ ਸਰੀਰ ਦਾ ਭਾਰ ਕੰਟਰੋਲ ‘ਚ ਰਹਿੰਦਾ ਹੈ। ਬਦਾਮ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਲਈ ਵੀ ਫਾਇਦੇਮੰਦ ਹੁੰਦਾ ਹੈ। ਬਾਦਾਮ ਨੂੰ ਸਵੇਰ ਦੇ ਨਾਸ਼ਤੇ ਵਜੋਂ ਖਾਧਾ ਜਾ ਸਕਦਾ ਹੈ।

View More Web Stories